ਆਸਟਰੇਲੀਆ ਖ਼ਿਲਾਫ਼ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ
ਮੁੰਬਈ, 18 ਸਤੰਬਰ-ਆਸਟਰੇਲੀਆ ਖਿਲਾਫ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ।ਬੀ.ਸੀ.ਸੀ.ਆਈ. ਨੇ ਟਵੀਟ ਕਰ ਕਿਹਾ "ਪਹਿਲੇ ਦੋ ਇਕ ਦਿਨਾਂ ਮੈਚਾਂ ਲਈ ਲਈ ਕੇ.ਐਲ. ਰਾਹੁਲ ਟੀਮ ਦੇ ਕਪਤਾਨ ਹੋਣਗੇ ਜਦਕਿ ਰਵਿੰਦਰ ਜਡੇਜਾ ਉਪ-ਕਪਤਾਨ ਹੋਣਗੇ। ਇਸ ਤੋਂ ਇਲਾਵਾ ਰਿਤੂਰਾਜ ਗਾਇਕਵਾੜ, ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ, ਸੂਰਿਆ ਕੁਮਾਰ ਯਾਦਵ, ਤਿਲਕ ਵਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ਾਰਦੁਲ ਠਾਕੁਰ, ਵਾਸ਼ਿੰਗਟਨ ਸੁੰਦਰ, ਆਰ ਅਸ਼ਵਿਨ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ ਨੂੰ ਟੀਮ ਵਿਚ ਸ਼ਾਮਿਲ ਕੀਤਾ ਗਿਆ ਹੈ। ਕਪਤਾਨ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੂੰ ਪਹਿਲੇ 2 ਮੈਚਾਂ ਲਈ ਆਰਾਮ ਦਿੱਤਾ ਗਿਆ ਹੈ।ਤੀਸਰੇ ਮੈਚ ਵਿਚ ਰੋਹਿਤ ਸ਼ਰਮਾ ਕਪਤਾਨ ਅਤੇ ਹਾਰਦਿਕ ਪਾਂਡਿਆ ਉਪ ਕਪਤਾਨ ਹੋਣਗੇ।