ਫਗਵਾੜਾ ’ਚ ਦੇਰ ਰਾਤ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
ਫਗਵਾੜਾ, 18 ਸਤੰਬਰ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਇਲਾਕੇ ’ਚ ਪੈਂਦੇ ਮੁਹੱਲਾ ਮਨਸਾ ਦੇਵੀ ਨਗਰ ਵਿਖੇ ਅੱਜ ਦੇਰ ਰਾਤ ਕੁਝ ਹਮਲਾਵਾਰਾ ਨੇ ਘਰ ਦਾ ਕੁੰਡਾ ਖੜਕਾ ਕੇ ਘਰ ਦੇ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਪੰਕਜ ਦੁੱਗਲ (40) ਪੁੱਤਰ ਸੁਰਿੰਦਰ ਦੁੱਗਲ ਵਾਸੀ ਨਿਊ ਮਨਸਾ ਦੇਵੀ ਨਗਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਸਾਰ ਇਲਾਕੇ ’ਚ ਪੂਰੀ ਤਰ੍ਹਾਂ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।