ਖ਼ਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ ਮੌਤ 'ਚ ਸ਼ਾਮਿਲ ਹੋਣ ਦੇ ਕੈਨੇਡਾ ਦੇ ਦੋਸ਼ਾਂ ਨੂੰ ਭਾਰਤ ਨੇ ਕੀਤਾ ਖ਼ਾਰਜ

ਨਵੀਂ ਦਿੱਲੀ, 19 ਸਤੰਬਰ- ਕੈਨੇਡਾ ਵਿਚ ਖ਼ਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ ਜਾਨਲੇਵਾ ਗੋਲੀਬਾਰੀ ਵਿਚ ਭਾਰਤ ਸਰਕਾਰ ਦੀ ਸ਼ਮੂਲੀਅਤ ਸੰਬੰਧੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ਭਾਰਤ ਨੇ ਖ਼ਾਰਜ ਕਰ ਦਿੱਤਾ ਹੈ। ਇਕ ਬਿਆਨ ਵਿਚ ਵਿਦੇਸ਼ ਮੰਤਰਾਲੇ ਨੇ ਦੋਸ਼ਾਂ ਨੂੰ ‘ਬੇਤੁਕਾ’ ਅਤੇ ‘ਪ੍ਰੇਰਿਤ’ ਕਰਾਰ ਦਿੱਤਾ ਹੈ।