ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਵਲੋਂ ਭਾਰਤ 'ਤੇ ਲੱਗੇ ਦੋਸ਼ਾਂ 'ਤੇ ਟਰੂਡੋ ਦਾ ਸਮਰਥਨ
ਵੈਨਕੂਵਰ, 19 ਸਤੰਬਰ -ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਖ਼ਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ ਘਾਤਕ ਗੋਲੀਬਾਰੀ ਨਾਲ ਭਾਰਤ ਨੂੰ ਜੋੜਨ ਦੇ ਦੋਸ਼ ਲਗਾਉਣ ਤੋਂ ਥੋੜ੍ਹੀ ਦੇਰ ਬਾਅਦ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈ.ਬੀ. ਨੇ ਉਨ੍ਹਾਂ ਦਾ ਬਿਆਨ ਦਾ ਸਮਰਥਨ ਕੀਤਾ। ਡੇਵਿਡ ਏ.ਬੀ. ਨੇ ਇਕ ਬਿਆਨ ਵਿਚ ਕਿਹਾ ਕਿ ਦੇਸ਼ ਭਰ ਵਿਚ ਕੈਨੇਡੀਅਨਾਂ ਨੂੰ ਵਿਦੇਸ਼ੀ ਸਰਕਾਰਾਂ ਦੇ ਦਖ਼ਲ ਤੋਂ ਸੁਰੱਖਿਅਤ ਰਹਿਣਾ ਚਾਹੀਦਾ ਹੈ, ਜਿਸ ਵਿਚ ਕਤਲ ਸਮੇਤ ਧਮਕੀਆਂ ਜਾਂ ਸਰੀਰਕ ਨੁਕਸਾਨ ਲਈ ਨਿਸ਼ਾਨਾ ਬਣਾਇਆ ਜਾਣਾ ਵੀ ਸ਼ਾਮਿਲ ਹੈ।