JALANDHAR WEATHER

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿਖੇ ਕੀਤਾ 'ਆਮ ਆਦਮੀ ਕਲੀਨਿਕ' ਦਾ ਉਦਘਾਟਨ

ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ)- 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣ ਦੇ ਸਬੰਧ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿਖੇ ਪ੍ਰਵਾਸੀ ਭਾਰਤੀ ਬਹਾਦਰ ਸਿੰਘ ਅਮਰੀਕਾ ਤੇ ਪਰਿਵਾਰ ਵਲੋਂ ਲੱਖਾਂ ਰੁਪਏ ਖ਼ਰਚ ਕਰਕੇ 'ਆਮ ਆਦਮੀ ਕਲੀਨਿਕ' ਦੀ ਉਸਾਰੀ ਗਈ ਆਲੀਸ਼ਾਨ ਬਿਲਡਿੰਗ ਵਿਚ ਆਮ ਆਦਮੀ ਕਲੀਨਿਕ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਕਰਮਵੀਰ ਸਿੰਘ ਘੁੰਮਣ ਤੇ ਹੋਰ ਆਗੂਆਂ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਤੇ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਹੋਏ। ਇਸ ਮੌਕੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਲੀਨਿਕ ਲਈ ਬਿਲਡਿੰਗ ਉਸਾਰਨ ਵਾਲੇ ਪ੍ਰਵਾਸੀ ਭਾਰਤੀ ਪਰਿਵਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਦੇ ਖੇਤਰ 'ਚ ਆਮ ਆਦਮੀ ਕਲੀਨਿਕ ਸ਼ੁਰੂ ਕਰਕੇ ਇਕ ਵੱਡਾ ਕਦਮ ਪੁੱਟਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ