ਕਾਂਗਰਸ ਦੇਸ਼ ਵਿਚ ਹੋ ਰਹੀਆਂ ਚੰਗੀਆਂ ਚੀਜ਼ਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ-ਪ੍ਰਹਿਲਾਦ ਜੋਸ਼ੀ

ਨਵੀਂ ਦਿੱਲੀ, 28 ਮਈ-ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਕਾਂਗਰਸ ਦੇਸ਼ ਵਿਚ ਹੋ ਰਹੀਆਂ ਚੰਗੀਆਂ ਚੀਜ਼ਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ, ਉਹ ਸੇਂਗੋਲ ਬਾਰੇ ਝੂਠ ਬੋਲ ਰਹੀ ਹੈ। ਸੰਸਦ ਲੋਕਤੰਤਰ ਦਾ ਮੰਦਰ ਹੈ, ਨਵੀਂ ਸੰਸਦ ਲਈ ਜਿਸ ਤਰ੍ਹਾਂ ਉਹ (ਆਰ.ਜੇ.ਡੀ.) ਅਪਮਾਨਜਨਕ ਢੰਗਾਂ ਦੀ ਵਰਤੋਂ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਢੁਕਵਾਂ ਜਵਾਬ ਦੇਣਗੇ।