ਇਕ ਮਹੱਤਵਪੂਰਨ ਮੀਲ ਪੱਥਰ ਹੈ, ਨਵੀਂ ਸੰਸਦ ਦਾ ਨਿਰਮਾਣ-ਹਰੀਵੰਸ਼ (ਉਪ ਚੇਅਰਮੈਨ ਰਾਜ ਸਭਾ)

ਨਵੀਂ ਦਿੱਲੀ, 28 ਮਈ- ਨਵੀਂ ਸੰਸਦ ਵਿਚ ਰਾਜ ਸਭਾ ਦੇ ਉਪ ਚੇਅਰਮੈਨ ਹਰੀਵੰਸ਼ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ 2.5 ਸਾਲ ਤੋਂ ਵੀ ਘੱਟ ਸਮੇਂ ਵਿਚ ਇਕ ਨਵੀਂ ਆਧੁਨਿਕ ਸੰਸਦ ਦਾ ਨਿਰਮਾਣ ਹੋਇਆ। ਇਹ ਦਿਨ ਇਕ ਮਹੱਤਵਪੂਰਨ ਮੀਲ ਪੱਥਰ ਹੈ ਕਿਉਂਕਿ ਇਹ ਅੰਮ੍ਰਿਤਕਾਲ ਵਿਚ ਪ੍ਰੇਰਨਾ ਸਰੋਤ ਸਾਬਤ ਹੋਵੇਗਾ।