ਸੁਖਬੀਰ ਸਿੰਘ ਬਾਦਲ ਫ਼ਰੀਦਕੋਟ ਅਦਾਲਤ ’ਚ ਹੋਏ ਪੇਸ਼
ਫ਼ਰੀਦਕੋਟ, 30 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਥਾਨਕ ਇਲਾਕਾ ਮੇਜਿਸਟਰੇਟ ਦੀ ਅਦਾਲਤ ’ਚ ਪੇਸ਼ ਹੋਏ ਅਤੇ ਹਾਜ਼ਰੀ ਲਗਵਾਈ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 14 ਜੂਨ ’ਤੇ ਰੱਖੀ ਗਈ ਹੈ।