ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ

ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ ਹੋਈਆਂ ਫ਼ਸਲਾਂ ਦੇ ਨੁਕਸਾਨ ਲਈ 67,758 ਕਿਸਾਨਾਂ ਦੇ ਬੈਂਕ ਖ਼ਾਤਿਆਂ ਵਿਚ ਸਿੱਧੇ ਤੌਰ ’ਤੇ 181 ਕਰੋੜ ਰੁਪਏ ਦਾ ਮੁਆਵਜ਼ਾ ਜਮ੍ਹਾ ਕੀਤਾ।