ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ

ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ. ਕਪਿਲ ਕੁਮਾਰ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਐਸ.ਡੀ.ਐਮ. ਕਪਿਲ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਗੁਰਨਾਮ ਸਿੰਘ ਚੜੂਨੀ ਨੂੰ ਉਨ੍ਹਾਂ ਵਿਚ ਲਿਆਂਦਾ ਜਾਵੇ ਅਤੇ ਉਨ੍ਹਾਂ ਦੀ ਫ਼ਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਿਆ ਜਾਵੇ।