JALANDHAR WEATHER

ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ

ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਬੰਬ ਕਿੱਥੋਂ ਆਇਆ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਪਿੰਡ ਵਿਚ ਕਿਸਾਨ ਦੇ ਖ਼ੇਤ ਵਿਚੋਂ ਇਕ ਵੱਡੇ ਆਕਾਰ ਦਾ ਬੰਬ ਮਿਲਣ ਦੀ ਸੂਚਨਾ ਮਿਲੀ, ਤੋਂ ਬਾਅਦ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਵੱਡੀ ਗਿਣਤੀ ਵਿਚ ਪੁਲਿਸ ਬਲ ਵੀ ਮੌਕੇ ’ਤੇ ਤਾਇਨਾਤ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸਵੇਰੇ ਇਕ ਕਿਸਾਨ ਟਰੈਕਟਰ ਲੈ ਕੇ ਆਪਣੇ ਖ਼ੇਤ ਵਿਚ ਕੰਮ ਕਰ ਰਿਹਾ ਸੀ ਤਾਂ ਬੰਬ ਉਸ ਦੇ ਟਰੈਕਟਰ ਵਿਚ ਫਸ ਗਿਆ। ਇਸ ਦਾ ਪਤਾ ਲੱਗਦੇ ਹੀ ਉਸ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਡੌਗ ਸਕੁਐਡ ਟੀਮ ਅਤੇ ਫ਼ੌਜ ਮੌਕੇ ’ਤੇ ਪਹੁੰਚ ਗਈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ