JALANDHAR WEATHER

ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ

ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁੱਖ ਦਫ਼ਤਰ ’ਚ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕੀਤਾ। ਉਨ੍ਹਾਂ ਕਿਹਾ ਕਿ ਇਕ ਐਮ. ਓ. ਯੂ. ਜਰੀਏ ਅਸਿੱਧੇ ਢੰਗ ਨਾਲ ਪੰਜਾਬ ਯੂਨੀਵਰਸਿਟੀ ਨੂੰ ਆਰ. ਐਸ. ਐਸ. ਦੇ ਅਧੀਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਯੂਨੀਵਰਸਿਟੀ ਦਾ ਸਾਰਾ ਸਿਸਟਮ ਨਾਗਪੁਰ ਦੀ ਇਕ ਸੰਸਥਾ ਜੋ ਕਿ ਆਰ. ਐਸ. ਐਸ. ਦੀ ਸੰਸਥਾ ਨੂੰ ਸੌਪਿਆ ਜਾ ਰਿਹਾ ਹੈ। ਰੁਮਾਣਾ ਨੇ ਅੱਗੇ ਦੱਸਿਆ ਕਿ ਸਿੰਡੀਕੇਟ ਦੀ ਮੀਟਿੰਗ ’ਚ ਵੀ ਪੰਜਾਬ ਹਿਤੈਸ਼ੀਆਂ ਨੇ ਇਸ ਐਮ. ਓ. ਯੂ. ਦਾ ਵਿਰੋਧ ਕੀਤਾ ਸੀ ਪਰ ਇਸ ਦੇ ਬਾਵਜੂਦ ਇਹ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਇਹ ਐਮ. ਓ. ਯੂ. ਸਾਈਨ ਹੁੰਦਾ ਤਾਂ ਪੰਜਾਬ ਯੂਨੀਵਰਸਿਟੀ ਆਰ. ਐਸ. ਐਸ. ਦਾ ਦਫ਼ਤਰ ਬਣ ਕੇ ਰਹਿ ਜਾਵੇਗੀ।

 

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ