JALANDHAR WEATHER

ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ

ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ’ਤੇ ਕਾਰਵਾਈ ਕਰੋ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਤੇ ਹੋਰ ਵੱਡੇ ਵਪਾਰੀਆਂ ਨੂੰ ਇਨ੍ਹਾਂ ਬੰਦ ਗੈਂਗਸਟਰਾਂ ਵਲੋਂ ਧਮਕੀਆਂ ਮਿਲ ਰਹੀਆਂ ਹਨ, ਪਹਿਲਾਂ ਸਰਕਾਰ ਇਸ ਨੂੰ ਰੋਕਣ ਵੱਲ ਕਦਮ ਪੁੱਟੇ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਮੁਕਤ ਕਰਨ ਬਾਰੇ ਜੋ ਮੁੱਖ ਮੰਤਰੀ ਨੇ ਵਾਅਦੇ ਕੀਤੇ ਸਨ, ਉਹ ਵੀ ਪੂਰੇ ਨਹੀਂ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਅਜਿਹਾ ਪੰਜਾਬ ਬਨਾਉਣ ਲਈ ਕਿਹਾ ਜਿਸ ਵਿਚ ਲੋਕ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ