ਕਾਵੇਰੀ ਨਦੀ ਸੰਬੰਧੀ ਮੀਟਿੰਗ ਤੋਂ ਬਾਅਦ ਰਵਾਨਾ ਹੋਏ ਕਰਨਾਟਕ ਦੇ ਮੁੱਖ ਮੰਤਰੀ

ਨਵੀਂ ਦਿੱਲੀ, 21 ਸਤੰਬਰ- ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅਤੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਦਿੱਲੀ ਦੇ ਕਰਨਾਟਕ ਭਵਨ ਤੋਂ ਰਵਾਨਾ ਹੋ ਗਏ। ਦੱਸ ਦੇਈਏ ਕਿ ਉਨ੍ਹਾਂ ਨੇ ਕੱਲ੍ਹ ਰਾਸ਼ਟਰੀ ਰਾਜਧਾਨੀ ਵਿਚ ਕਾਵੇਰੀ ਨਦੀ ਦੇ ਪਾਣੀ ਦੀ ਵੰਡ ਦੇ ਮੁੱਦੇ ’ਤੇ ਇਕ ਮਹੱਤਵਪੂਰਨ ਮੀਟਿੰਗ ਕੀਤੀ।