ਗੋਲਡੀ ਬਰਾੜ ਦੇ ਕਰੀਬੀਆਂ ਨੂੰ ਗਿ੍ਫ਼ਤਾਰ ਕਰਨ ਲਈ ਪੁਲਿਸ ਵਲੋਂ ਸੂਬੇ ਭਰ ’ਚ ਕਾਰਵਾਈ ਜਾਰੀ

ਮੋਗਾ, 21 ਸਤੰਬਰ- ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਅੱਜ ਪੁਲਿਸ ਸੂਬੇ ਭਰ ਵਿਚ ਕਾਰਵਾਈ ਕਰ ਰਹੀ ਹੈ। ਇਸ ਤਹਿਤ ਮੋਗਾ, ਫ਼ਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਵਿਚ ਪੁਲਿਸ ਦੀ ਛਾਪੇਮਾਰੀ ਜਾਰੀ ਹੈ।