JALANDHAR WEATHER

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਗੁਰਦਆਰਾ ਬਟਾਲਾ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਦਾ ਰਸਤੇ ਵਿਚ ਸੰਗਤਾਂ ਵਲੋਂ ਨਿੱਘਾ ਸਵਾਗਤ

ਸੁਲਤਾਨਪੁਰ ਲੋਧੀ, 21 ਸਤੰਬਰ (ਥਿੰਦ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਇਤਿਹਾਸਕ ਗੁਰਦਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਸਜਾਏ ਜਾ ਰਹੇ ਬਰਾਤ ਰੂਪੀ ਨਗਰ ਕੀਰਤਨ ਦਾ ਰਸਤੇ ਵਿਚ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਥਾਂ-ਥਾਂ ’ਤੇ ਸੰਗਤਾਂ ਵਲੋਂ ਚਾਹ, ਪਕੌੜੇ, ਫਲਾਂ ਅਤੇ ਜੂਸ ਦੇ ਲੰਗਰ ਲਾ ਕੇ ਸੇਵਾ ਕੀਤੀ ਜਾ ਰਹੀ ਹੈ। ਪਿੰਡ ਸੂਜੋਕਾਲੀਆ ਵਿਖੇ ਸੰਤ ਬਾਬਾ ਲੀਡਰ ਸਿੰਘ ਸੈਫ਼ਲਾਬਾਦ ਵਾਲੇ, ਬਾਬਾ ਹਰਜੀਤ ਸਿੰਘ ਦਮਦਮਾ ਸਾਹਿਬ ਵਾਲੇ, ਬਾਬਾ ਜੈ ਸਿੰਘ ਮਹਿਮਦਵਾਲ ਵਾਲ ਅਤੇ ਇਲਾਕੇ ਦੀਆਂ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ