ਫ਼ਿਰੋਜ਼ਪੁਰ 'ਚ ਪੁਲਿਸ ਵਲੋਂ ਤਲਾਸ਼ੀ ਅਭਿਆਨ ਜਾਰੀ

ਫਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ) ਫਿਰੋਜ਼ਪੁਰ ਪੁਲਿਸ ਗੈਂਗਸਟਰ ਗੋਲਡੀ ਬਰਾੜ ਦੇ ਸਰਗਣਿਆਂ ਦੇ 44 ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ। ਐੱਸ.ਐੱਸ.ਪੀ. ਦੀਪਕ ਹਿਲੋਰੀ ਨੇ ਦੱਸਿਆ ਕਿ ਸਵੇਰੇ 7 ਵਜੇ ਤੋਂ ਸ਼ੁਰੂ ਹੋਏ ਅਪ੍ਰੇਸ਼ਨ ਦੌਰਾਨ ਹੁਣ ਤੱਕ ਕੁਝ ਨੌਜਵਾਨਾਂ ਨੂੰ ਰਾਊਂਡਅਪ ਕਰਕੇ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਵਿਚ ਐੱਸ.ਪੀ ਸਮੇਤ 4 ਡੀ.ਐੱਸ.ਪੀ ਅਤੇ 100 ਪੁਲਿਸ ਮੁਲਾਜ਼ਮ ਤਲਾਸ਼ੀ ਕਰ ਰਹੇ ਹਨ।