ਕੈਨੇਡਾ ਨਾਗਰਿਕਾਂ ਨੂੰ ਵੀਜ਼ਾ ਨਾ ਦੇਣ ਬਾਰੇ ਫ਼ੈਸਲਾ ਵਾਪਸ ਲਿਆ
ਨਵੀਂ ਦਿੱਲੀ, 21 ਸਤੰਬਰ-ਕੈਨੇਡੀਅਨ ਨਾਗਰਿਕਾਂ ਦੀਆਂ ਵੀਜ਼ਾ ਅਰਜ਼ੀਆਂ ਦੀ ਸ਼ੁਰੂਆਤੀ ਜਾਂਚ ਲਈ ਭਾਰਤ ਵਲੋਂ ਨਿਯੁਕਤ ਇਕ ਨਿੱਜੀ ਏਜੰਸੀ ਨੇ ਵੀਰਵਾਰ ਨੂੰ ਆਪਣੀ ਵੈਬਸਾਈਟ ’ਤੇ ਸੇਵਾਵਾਂ ਨੂੰ ਮੁਅੱਤਲ ਕਰਨ ਨਾਲ ਸੰਬੰਧਿਤ ਨੋਟਿਸ ਜਾਰੀ ਕੀਤਾ ਪਰ ਕੁਝ ਘੰਟਿਆਂ ਬਾਅਦ ਇਸ ਨੂੰ ਹਟਾ ਦਿੱਤਾ। ਏਜੰਸੀ ਨੇ ਆਪਣੀ ਵੈੱਬਸਾਈਟ ’ਤੇ ਇਕ ਨੋਟਿਸ ਜਾਰੀ ਕੀਤਾ ਸੀ ਕਿ ਭਾਰਤੀ ਵੀਜ਼ਾ ਸੇਵਾਵਾਂ ਨੂੰ ‘ਅਗਲੇ ਨੋਟਿਸ ਤੱਕ’ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ, ਇਸ ਜਾਣਕਾਰੀ ਨੂੰ ਬਾਅਦ ’ਚ ਹਟਾ ਦਿੱਤਾ ਗਿਆ।