JALANDHAR WEATHER

ਮਨੀਪੁਰ 'ਚ ਭੀੜ ਨੇ ਪੁਲਿਸ ਥਾਣਿਆਂ ਅਤੇ ਅਦਾਲਤਾਂ 'ਤੇ ਕੀਤਾ ਹਮਲਾ: ਸੁਰੱਖਿਆ ਬਲਾਂ ਨੇ ਛੱਡੇ ਅੱਥਰੂ ਗੈਸ ਦੇ ਗੋਲੇ

ਇੰਫਾਲ , 21 ਸਤੰਬਰ - ਸੁਰੱਖਿਆ ਬਲਾਂ ਨੇ ਮਨੀਪੁਰ ਵਿਚ ਪੁਲਿਸ ਸਟੇਸ਼ਨਾਂ ਅਤੇ ਅਦਾਲਤਾਂ ਵਿਚ ਧਾਵਾ ਬੋਲਣ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਸਟੰਟ ਬੰਬ ਚਲਾਏ । ਇਸ 'ਚ 10 ਤੋਂ ਵੱਧ ਲੋਕ ਜ਼ਖਮੀ ਹੋ ਗਏ । ਪ੍ਰਦਰਸ਼ਨਕਾਰੀ 16 ਸਤੰਬਰ ਨੂੰ ਗ੍ਰਿਫ਼ਤਾਰ ਕੀਤੇ ਗਏ ਪੰਜ ਨੌਜਵਾਨਾਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕਰ ਰਹੇ ਸਨ। ਸਾਵਧਾਨੀ ਦੇ ਤੌਰ 'ਤੇ, ਰਾਜ ਸਰਕਾਰ ਨੇ ਇੰਫਾਲ ਦੇ ਦੋਵਾਂ ਜ਼ਿਲ੍ਹਿਆਂ ਵਿਚ ਸ਼ਾਮ 5 ਵਜੇ ਤੋਂ ਕਰਫਿਊ ਵਿਚ ਦਿੱਤੀ ਗਈ ਢਿੱਲ ਨੂੰ ਰੱਦ ਕਰ ਦਿੱਤਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ