JALANDHAR WEATHER

ਸੁਨਾਮ ਫਲਾਈਓਵਰ 'ਤੇ ਹੋਏ ਹਾਦਸੇ ਦੇ ਇੱਕ ਹੋਰ ਜਖਮੀਂ ਦੀ ਮੌਤ

 ਸੁਨਾਮ ਊਧਮ ਸਿੰਘ ਵਾਲਾ, 29 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਦੇਰ ਰਾਤ ਸੁਨਾਮ ਊਧਮ ਸਿੰਘ ਵਾਲਾ ਫਲਾਈਓਵਰ 'ਤੇ ਹੋਏ ਸੜਕ ਹਾਦਸੇ 'ਚ ਗੰਭੀਰ ਜ਼ਖਮੀ ਹੋਏ ਇੱਕ ਹੋਰ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ ਫਾਰਚੂਨਰ ਕਾਰ ਚਾਲਕ ਗਗਨਦੀਪ ਸਿੰਘ ਲਖਮੀਰਵਾਲਾ ਦੀ ਮੌਤ ਹੋ ਗਈ ਸੀ, ਜਦਕਿ ਪਿਕਅਪ ਚਾਲਕ ਸਮੇਤ ਅੱਧੀ ਦਰਜਨ ਜ਼ਖਮੀ ਹੋ ਗਏ ਸਨ।ਡਾਕਟਰਾਂ ਵਲੋਂ ਜ਼ਖਮੀਆਂ ਨੂੰ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ ਸੀ ਤੇ ਇਨ੍ਹਾਂ ਜ਼ਖਮੀਆਂ ਵਿਚੋਂ ਭੁਪਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਲਖਮੀਰਵਾਲਾ ਨੂੰ ਰਜਿੰਦਰ ਹਸਪਤਾਲ ਪਟਿਆਲਾ ਦੇ ਡਾਕਟਰਾਂ ਨੇ ਇਲਾਜ ਲਈ ਪੀ.ਜੀ.ਆਈ ਚੰਡੀਗੜ੍ਹ ਭੇਜ ਦਿੱਤਾ, ਜਿਸ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ