ਹੁਣ ਸੰਗਰੂਰ 'ਚ ਪੁਲਿਸ ਡਰੋਨ ਰਾਹੀਂ ਰੱਖੇਗੀ ਚਾਈਨਾ ਡੋਰ ਦੀ ਵਰਤੋਂ ਕਰਨ ਵਲਿਆਂ 'ਤੇ ਨਜ਼ਰ

ਸੰਗਰੂਰ, 24 ਜਨਵਰੀ (ਦਮਨਜੀਤ ਸਿੰਘ)- ਐੱਸ.ਐੱਸ.ਪੀ. ਸੰਗਰੂਰ ਸੁਰਿੰਦਰ ਲਾਂਬਾ ਵਲੋਂ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਦੇ ਮੰਤਵ ਤਹਿਤ ਅੱਜ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਲਾਂਬਾ ਨੇ ਦੱਸਿਆ ਕਿ ਹੁਣ ਜ਼ਿਲ੍ਹਾ ਸੰਗਰੂਰ ਅੰਦਰ ਪੁਲਿਸ ਵਲੋਂ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ 'ਤੇ ਡਰੋਨ ਰਾਹੀਂ ਨਜ਼ਰ ਰੱਖੀ ਜਾਵੇਗੀ ਅਤੇ ਅਜਿਹੇ ਲੋਕਾਂ ਨੂੰ ਕਾਬੂ ਕਰਨ ਲਈ 18 ਸਪੈਸ਼ਲ ਟੀਮਾਂ ਗਠਿਤ ਕਰ ਦਿੱਤੀਆਂ ਹਨ।