JALANDHAR WEATHER

ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਪਿੰਡ ਦੇ ਸਰਪੰਚ ਅਵਤਾਰ ਸਿੰਘ ਲਾਲੀ, ਚੇਅਰਮੈਨ ਮੇਵਾ ਸਿੰਘ ਢਿੱਲੋਂ ਨੇ ਦੱਸਿਆ ਕਿ ਕਿਸਾਨ ਮੇਜਰ ਸਿੰਘ (46) ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਉੱਪਲੀ ਆਪਣੇ ਸਾਥੀਆਂ ਨਾਲ ਮਿਲ ਕੇ ਖੇਤ ’ਚ ਪਸ਼ੂਆਂ ਲਈ ਮੱਕੀ ਦੀ ਫਸਲ ਦਾ ਅਚਾਰ ਬਣਾ ਰਿਹਾ ਸੀ ਕਿ ਇਸ ਦੌਰਾਨ ਜਦੋਂ ਉਹ ਮੱਕੀ ਦੇ ਅਚਾਰ ਦੀ ਟਰਾਲੀ ਭਰਨ ਸਮੇ ਟਰਾਲੀ ’ਤੇ ਖੜਾ ਸੀ ਤਾਂ ਖੇਤ ’ਚੋਂ ਦੀ ਲੰਘਦੀਆਂ ਬਿਜਲੀ ਦੀਆਂ ਨੀਵੀਂਆਂ ਤਾਰਾਂ ਨਾਲ ਮੇਜਰ ਦਾ ਸਿਰ ਛੂਹ ਗਿਆ ਅਤੇ ਕਰੰਟ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਰਪੰਚ ਅਵਤਾਰ ਸਿੰਘ ਲਾਲੀ ਦੇ ਦੱਸਣ ਅਨੁਸਾਰ ਮ੍ਰਿਤਕ ਮੇਜਰ ਸਿੰਘ ਇਕ ਛੋਟਾ ਕਿਸਾਨ ਸੀ ਅਤੇ ਸਿਰਫ ਦੋ ਏਕੜ ਜ਼ਮੀਨ ’ਤੇ ਹੀ ਵਾਹੀ ਕਰਦਾ ਸੀ ਜੋ ਆਪਣੇ ਪਿੱਛੇ ਆਪਣੇ ਪਿਤਾ ਅਤੇ ਪਤਨੀ ਸਮੇਤ 3 ਧੀਆਂ ਤੇ ਇਕ ਪੁੱਤਰ ਛੱਡ ਗਿਆ ਹੈ। ਪਿੰਡ ਵਾਸੀਆਂ ਨੇ ਇਸ ਗਰੀਬ ਕਿਸਾਨ ਦੇ ਪਰਿਵਾਰ ਲਈ ਬਣਦੇ ਮੁਆਵਜ਼ੇ ਦੀ ਮੰਗ ਕੀਤੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ