ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ । ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਸਨ।