ਭਾਜਪਾ ਨਾਲ ਜੁੜੇ ਮੁਸਲਮਾਨ ਰਮੇਸ਼ ਬਿਧੂੜੀ ਦੇ ਬਿਆਨ ਨੂੰ ਕਿਵੇਂ ਬਰਦਾਸ਼ਤ ਕਰ ਸਕਦੇ ਹਨ- ਉਮਰ ਅਬਦੁੱਲਾ
ਸ੍ਰੀਨਗਰ, 22 ਸਤੰਬਰ- ਸ੍ਰੀਨਗਰ ਭਾਜਪਾ ਦੇ ਸੰਸਦ ਮੈਂਬਰ ਰਮੇਸ਼ ਬਿਧੂੜੀ ਦੇ ‘ਅੱਤਵਾਦੀ’ ਬਿਆਨ ’ਤੇ ਨੈਸ਼ਨਲ ਕਾਨਫ਼ਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਸਿਰਫ ‘ਅੱਤਵਾਦੀ’ ਕਿਹਾ ਹੁੰਦਾ ਤਾਂ ਅਸੀਂ ਇਸ ਦੇ ਆਦੀ ਹਾਂ, ਉਹ ਸ਼ਬਦ ਪੂਰੇ ਮੁਸਲਿਮ ਭਾਈਚਾਰੇ ਦੇ ਖ਼ਿਲਾਫ਼ ਵਰਤੇ ਗਏ ਸਨ। ਉਨ੍ਹਾਂ ਕਿਹਾ ਕਿ ਮੈਨੂੰ ਸਮਝ ਨਹੀਂ ਆ ਰਹੀ ਕਿ ਭਾਜਪਾ ਨਾਲ ਜੁੜੇ ਮੁਸਲਮਾਨ ਇਸ ਨੂੰ ਕਿਵੇਂ ਬਰਦਾਸ਼ਤ ਕਰ ਸਕਦੇ ਹਨ? ਇਹ ਦਰਸਾਉਂਦਾ ਹੈ ਕਿ ਉਹ ਸਾਡੇ ਬਾਰੇ ਕੀ ਸੋਚਦੇ ਹਨ। ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।