ਸੰਯੁਕਤ ਕਿਸਾਨ ਮੋਰਚਾ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਨੇ ਡੀ. ਸੀ. ਦਫ਼ਤਰ ਸਾਹਮਣੇ ਕੀਤਾ ਮੁਜ਼ਾਹਰਾ
ਅੰਮ੍ਰਿਤਸਰ, 22 ਸਤੰਬਰ- ਅੱਜ ਸੰਯੁਕਤ ਕਿਸਾਨ ਮੋਰਚਾ ਅੰਮ੍ਰਿਤਸਰ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਨੇ ਅੰਮ੍ਰਿਤਸਰ ਡੀ. ਸੀ. ਦਫ਼ਤਰ ਦੇ ਸਾਹਮਣੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੁਜ਼ਾਹਰੇ ਦੀ ਪ੍ਰਧਾਨਗੀ ਬਲਦੇਵ ਸਿੰਘ ਸੈਦਪੁਰ, ਲਖਬੀਰ ਸਿੰਘ ਨਿਜਾਮਪੁਰਾ, ਸਤਨਾਮ ਸਿੰਘ ਝੰਡੇਰ ਲਖਬੀਰ ਸਿੰਘ ਤੇੜਾ, ਨਿਸ਼ਾਨ ਸਿੰਘ ਨੇ ਕੀਤੀ। ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਬ ਤੇ ਕੇਂਦਰ ਸਰਕਾਰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ਾ ਜਲਦ ਤੋਂ ਜਲਦ ਜਾਰੀ ਕਰੇ, ਖ਼ੇਤਾਂ ਵਿਚ ਹੜ੍ਹ ਨਾਲ ਜੋ ਮਿੱਟੀ ਚੜ੍ਹ ਚੁੱਕੀ ਹੈ ਉਸ ਨੂੰ ਪੱਧਰੀ ਕਰਨ ਵਾਸਤੇ ਖਰਚਾ ਭਰਿਆ ਜਾਵੇ, ਜਿਹੜੇ ਲੋਕਾਂ ਦਾ ਪਸ਼ੂਆਂ ਦਾ ਨੁਕਸਾਨ ਹੋ ਚੁੱਕਾ ਹੈ ਉਨ੍ਹਾਂ ਲੋਕਾਂ ਨੂੰ ਸਰਕਾਰ ਵਲੋਂ ਪ੍ਰਤੀ ਪਸ਼ੂ ਇਕ ਲੱਖ ਰੁਪਏ ਦਿੱਤੇ ਜਾਣ। ਇਸ ਮੌਕੇ ਹੋਰਾਂ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇ ਕਿਸਾਨਾਂ ਦੀਆਂ ਮੰਗਾ ਨਾ ਮੰਨੀਆਂ ਗਈਆਂ ਤਾਂ ਕਿਸਾਨ ਕੇਂਦਰੀ ਤੇ ਸੂਬੇ ਦੇ ਮੰਤਰੀਆਂ ਦੇ ਘਰਾਂ ਨੂੰ ਘੇਰਨ ਲਈ ਮਜਬੂਰ ਹੋਣਗੇ।