ਹੜ੍ਹਾਂ ਨਾਲ ਪ੍ਰਭਾਵਿਤ ਹਿਮਾਚਲ ਨੂੰ 10 ਕਰੋੜ ਦੀ ਮਦਦ ਦੇਵੇਗੀ ਦਿੱਲੀ ਸਰਕਾਰ- ਮੁੱਖ ਮੰਤਰੀ ਦਫ਼ਤਰ
ਨਵੀਂ ਦਿੱਲੀ, 22 ਸਤੰਬਰ- ਮੁੱਖ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਹਿਮਾਚਲ ਪ੍ਰਦੇਸ਼ ਨੂੰ 10 ਕਰੋੜ ਰੁਪਏ ਦੀ ਸਹਾਇਤਾ ਦੇਵੇਗੀ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਉਭਰਨ ਲਈ ਹਿਮਾਚਲ ਪ੍ਰਦੇਸ਼ ਨੂੰ ਇਹ ਮਦਦ ਦਿੱਤੀ ਜਾਵੇਗੀ।