ਕੁਆਡ-ਭਾਰਤ, ਆਸਟ੍ਰੇਲੀਆ, ਜਾਪਾਨ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀਆਂ ਨੇ ਕੀਤੀ ਮੁਲਾਕਾਤ
ਨਵੀਂ ਦਿੱਲੀ, 22 ਸਤੰਬਰ - ਨਿਊਯਾਰਕ 'ਚ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਦੌਰਾਨ ਭਾਰਤ, ਆਸਟ੍ਰੇਲੀਆ, ਜਾਪਾਨ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀਆਂ ਨੇ ਮੁਲਾਕਾਤ ਕੀਤੀ । ਮੀਟਿੰਗ 'ਚ ਵਿਦੇਸ਼ ਮੰਤਰੀ ਐਸ.ਜੈਸ਼ੰਕਰ,ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ, ਆਸਟ੍ਰੇਲੀਆਈ ਵਿਦੇਸ਼ ਮੰਤਰੀ ਪੈਨੀ ਵੋਂਗ ਅਤੇ ਜਪਾਨ ਦੇ ਵਿਦੇਸ਼ ਮੰਤਰੀ ਯੋਕੋ ਕਾਮਿਕਾਵਾ ਨੇ ਸ਼ਿਰਕਤ ਕੀਤੀ।