JALANDHAR WEATHER

ਸ਼੍ਰੋਮਣੀ ਕਮੇਟੀ ਵਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਸਤਿਕਾਰ ਨਾਲ ਮਨਾਇਆ

ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਲਿਆ। ਇਸ ਮੌਕੇ ਭਾਈ ਅਮਰੀਕ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਕੀਤਾ ਹੈ। ਬਾਬਾ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ। ਇਸ ਮੌਕੇ ਸ਼ੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ