5 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ਆਇਸ ਬਰਾਮਦ
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐਸ. ਟੀ. ਐਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 513 ਗ੍ਰਾਮ ਨਸ਼ੀਲਾ ਪਦਾਰਥ ਆਇਸ ਬਰਾਮਦ ਕੀਤਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਹੈ। ਜਾਣਕਾਰੀ ਦਿੰਦਿਆਂ ਦਵਿੰਦਰ ਚੌਧਰੀ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਐਸ. ਟੀ. ਐਫ਼. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਾਕੇਸ਼ ਕੁਮਾਰ ਅਰੋੜਾ ਉਰਫ਼ ਕਾਕਾ ਵਾਸੀ ਮਨਜੀਤ ਨਗਰ ਅਤੇ ਰੋਹਿਤ ਯਾਦਵ ਵਾਸੀ ਦਿੱਲੀ ਸ਼ਾਮਿਲ ਹਨ। ਪੁਲਿਸ ਇਨ੍ਹਾਂ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ।