ਸ. ਬਰਜਿੰਦਰ ਸਿੰਘ ਹਮਦਰਦ ਨਾਲ ਡਟ ਕੇ ਖੜ੍ਹੇ ਹਾਂ- ਅਸ਼ਵਨੀ ਸ਼ਰਮਾ
ਚੰਡੀਗੜ੍ਹ, 30 ਮਈ- ਪੰਜਾਬ ਸਰਕਾਰ ਵਲੋਂ ਜੰਗ-ਏ-ਆਜ਼ਾਦੀ ਦੇ ਮੁੱਦੇ ’ਤੇ ਸ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵਲੋਂ ਜਾਰੀ ਕੀਤੇ ਗਏ ਸੰਮਨ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰ ਇਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਉੱਪਰ ‘ਆਪ’ ਸਰਕਾਰ ਦੇ ਹਮਲੇ ਜਾਰੀ ਹਨ। ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਾਲੇ ‘ਅਜੀਤ’ ਅਖ਼ਬਾਰ ਦੇ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਜੀ ਨਾਲ ਡਟ ਕੇ ਖੜ੍ਹੇ ਹਾਂ ਅਤੇ ਇਕ ਜੂਨ ਨੂੰ ਆਪਣੇ ਸਾਥੀਆਂ ਨਾਲ ‘ਅਜੀਤ’ ਦੇ ਦਫ਼ਤਰ ਪਹੁੰਚਾਂਗਾ।