ਸ਼ੱਕੀ ਹਾਲਤ 'ਚ 22 ਸਾਲਾ ਵਿਆਹੁਤਾ ਦੀ ਮੌਤ
ਛੇਹਰਟਾ, 23 ਸਤੰਬਰ (ਪੱਤਰ ਪ੍ਰੇਰਕ)-ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਛੇਹਰਟਾ ਵਿਖੇ ਇਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ। ਮ੍ਰਿਤਕ ਔਰਤ ਸਿਮਰਨ (22) ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ 'ਤੇ ਕਤਲ ਦਾ ਇਲਜ਼ਾਮ ਲਗਾਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਸਹੁਰਾ ਪਰਿਵਾਰ ਨੇ ਸਿਮਰਨ ਨੂੰ ਤੇਜ਼ਾਬ ਪਿਲਾ ਕੇ ਉਸ ਦਾ ਕਤਲ ਕੀਤਾ ਹੈ।ਓਧਰ ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕਾ ਦੇ ਪਤੀ, ਨਨਾਣ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।