JALANDHAR WEATHER

ਕਲਾਨੌਰ ਪੁਲਿਸ ਵਲੋਂ 12 ਕਿਲੋ ਹੈਰੋਇਨ ਤੇ 19.30 ਲੱਖ ਡਰੱਗ ਮਨੀ ਬਰਾਮਦ

ਕਲਾਨੌਰ, 24 ਸਤੰਬਰ (ਪੁਰੇਵਾਲ) - ਜ਼ਿਲ੍ਹਾ ਗੁਰਦਾਸਪੁਰ ਅਧੀਨ ਗੁਜਰਦੀ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਡਰੋਨ ਅਤੇ ਨਸ਼ਾ ਤਸਕਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਅਤੇ ਪੰਜਾਬ ਪੁਲਿਸ ਵਲੋਂ ਬੀਐੱਸਐੱਫ ਨਾਲ ਕੀਤੇ ਗਏ ਸਾਂਝੇ ਅਪ੍ਰੇਸ਼ਨ ਦੌਰਾਨ 12 ਕਿਲੋ ਹਰੋਇਨ ਅਤੇ 19.30 ਲੱਖ ਡਰੱਗ ਮਨੀ ਬਰਾਮਦ ਕਰਨ ’ਚ ਸਫਲਤਾ ਪ੍ਰਾਪਤ ਕੀਤੀ ਹੈ । ਡੀਐਸਪੀ ਗੁਰਵਿੰਦਰ ਸਿੰਘ ਚੰਦੀ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਹਰੀਸ਼ ਦਯਾਮਾ ਦੀਆਂ ਹਦਾਇਤਾਂ 'ਤੇ ਪੁਲਿਸ ਵਲੋਂ ਸਰਹੱਦੀ ਖੇਤਰ 'ਚ ਮੁਸਤੈਦੀ ਨਾਲ ਡਿਊਟੀ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ’ਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਕਲਾਨੌਰ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ