'ਆਪ' ਵਿਧਾਇਕ ਪਠਾਨਮਾਜਰਾ ਖ਼ਿਲਾਫ਼ ਪਤਨੀ ਵਲੋਂ ਧਮਕੀ ਦੇਣ ਦਾ ਦੋਸ਼
ਜ਼ੀਰਕਪੁਰ, 17 ਅਗਸਤ (ਹੈਪੀ ਪੰਡਵਾਲਾ)- ਵਿਧਾਨ ਸਭਾ ਹਲਕਾ ਸਨੌਰ ਤੋਂ ਸੱਤਾ ਧਿਰ ਦੇ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਖ਼ਿਲਾਫ਼ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵਲੋਂ ਧਮਕੀਆਂ ਦੇਣ ਦੇ ਦੋਸ਼ ਲਾਏ ਗਏ ਹਨ। ਸ਼ਿਕਾਇਤਕਰਤਾ ਵਲੋਂ ਵਿਧਾਇਕ ਦੀ ਦੂਜੀ ਪਤਨੀ ਦੱਸਦਿਆਂ ਇੱਥੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜ਼ੀਰਕਪੁਰ ਰਹਿੰਦੀ ਸ਼ਿਕਾਇਤਕਰਤਾ ਮੁਤਾਬਿਕ ਉਸਦਾ 2021 'ਚ ਹਰਮੀਤ ਸਿੰਘ ਨਾਲ ਵਿਆਹ ਹੋਇਆ ਸੀ। ਲਾਏ ਗਏ ਦੋਸ਼ ਮੁਤਾਬਿਕ ਹਰਮੀਤ ਸਿੰਘ ਵਲੋਂ ਪਹਿਲੀ ਪਤਨੀ ਨੂੰ ਤਲਾਕ ਦੇਣ ਦੀ ਗੱਲ ਆਖ ਕੇ ਦੂਜਾ ਵਿਆਹ ਕਰਵਾਇਆ ਸੀ। ਸ਼ਿਕਾਇਤਕਰਤਾ ਅਨੁਸਾਰ ਵਿਧਾਇਕ ਦੇ ਰਿਸ਼ਤੇਦਾਰ ਵਲੋਂ ਉਸ ਨੂੰ ਫ਼ੋਨ 'ਤੇ ਧਮਕੀ ਦਿੱਤੀ ਗਈ ਹੈ। ਫ਼ਿਲਹਾਲ ਪੁਲਿਸ ਨੇ ਸ਼ਿਕਾਇਤ 'ਤੇ ਕਾਰਵਾਈ ਕਰਨ ਲਈ ਵਿਧਾਇਕ ਪਠਾਨਮਾਜਰਾ ਨੂੰ ਥਾਣੇ ਸੱਦਿਆ ਹੈ।