

ਨਵੀਂ ਦਿੱਲੀ, 25 ਸਤੰਬਰ-ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਇਕ ਦੂਜੇ ਦੇ ਹੋ ਗਏ ਹਨ। ਵਿਆਹ ਦੀਆਂ ਸਾਰੀਆਂ ਰਸਮਾਂ ਰਾਜਸਥਾਨ ਦੇ ਉਦੈਪੁਰ ’ਚ ਨਿਭਾਈਆਂ ਗਈਆਂ, ਜਿਸ ’ਚ ਕਰੀਬੀ ਲੋਕ ਹੀ ਸ਼ਾਮਿਲ ਹੋਏ। ਉਨ੍ਹਾਂ ਦੇ ਵਿਆਹ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਸੀ। ਹੁਣ ਉਨ੍ਹਾਂ ਦੇ ਵਿਆਹ ਤੋਂ ਬਾਅਦ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪਰਿਣੀਤੀ ਅਤੇ ਰਾਘਵ ਦੇ ਵਿਆਹ ’ਚ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਨ ਦੀ ਮਨਾਹੀ ਵੀ ਕੀਤੀ ਗਈ ਸੀ।