ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ

ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 11 ਵਜੇ ਸ਼ੁਰੂ ਹੋ ਰਹੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਰੋਜ਼ਾਨਾ ਦੇ ਕੰਮਕਾਜ ਸੰਬੰਧੀ ਮਾਮਲਿਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਹੋਣ ਵਾਲੇ ਸਲਾਨਾ ਚੋਣ ਇਜਲਾਸ, ਭਾਰਤ -ਕੈਨੇਡਾ ਦੇ ਸੰਬੰਧਾਂ ਵਿਚ ਚੱਲ ਰਹੀ ਤਲਖੀ ਕਾਰਨ ਕੈਨੇਡਾ ਵਸਦੇ ਲੱਖਾਂ ਸਿੱਖਾਂ ਤੇ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੋਰ ਪੰਥਕ ਮਾਮਲਿਆਂ ਸੰਬੰਧੀ ਵੀ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।