ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
ਹੰਡਿਆਇਆ/ਬਰਨਾਲਾ, 28 ਅਗਸਤ (ਗੁਰਜੀਤ ਸਿੰਘ ਖੁੱਡੀ)- ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹੰਡਿਆਇਆ ਦੇ ਨੇੜਲੇ ਪਿੰਡ ਕੋਠੇ ਚੂੰਘਾਂ ਦੇ ਵਾਸੀ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਆਪਣੇ ਘਰ ਸ਼ਾਮ ਸਮੇਂ ਪਸ਼ੂਆਂ ਦੀ ਧਾਰ ਕੱਢ ਕੇ ਜਦੋਂ ਪੱਖੇ ਨੂੰ ਪਾਸੇ ਕਰਨ ਲੱਗਿਆ ਤਾਂ ਅਚਾਨਕ ਕਰੰਟ ਲੱਗ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ।