ਸੋਨ ਤਗਮਾ ਜਿੱਤਣਾ ਮਾਣ ਵਾਲਾ ਪਲ- ਐਸ਼ਵਰਿਆ ਪ੍ਰਤਾਪ ਸਿੰਘ ਤੋਮਰ

ਹਾਂਗਜ਼ੂ, 25 ਸਤੰਬਰ- 10 ਮੀਟਰ ਏਅਰ ਰਾਈਫਲ ਟੀਮ ਈਵੈਂਟ ਵਿਚ ਸੋਨ ਤਗਮਾ ਜਿੱਤਣ ’ਤੇ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਖ਼ੁਸ਼ ਹਾਂ ਕਿ ਅਸੀਂ ਏਸ਼ਿਆਈ ਖ਼ੇਡਾਂ ਵਿਚ ਸੋਨ ਤਮਗਾ ਜਿੱਤ ਕੇ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲਾ ਪਲ ਹੈ, ਜਦੋਂ ਇਕ ਅਥਲੀਟ ਸੋਨ ਤਗਮਾ ਲੈ ਕੇ ਪੋਡੀਅਮ ’ਤੇ ਖੜ੍ਹਾ ਹੁੰਦਾ ਹੈ ਅਤੇ ਰਾਸ਼ਟਰੀ ਝੰਡੇ ਨੂੰ ਵੇਖਦਾ ਹੈ।