ਅਮਿਤ ਸ਼ਾਹ ਦੀ ਫ਼ੇਰੀ ਨੂੰ ਲੈ ਕੇ ਅੰਮ੍ਰਿਤਸਰ ਸ਼ਹਿਰ ਬਣਿਆ ਪੁਲਿਸ ਛਾਉਣੀ



ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ਨੂੰ ਲੈ ਕੇ ਅੰਮ੍ਰਿਤਸਰ ਵਿਚ ਸੁਰੱਖਿਆ ਪ੍ਰਬੰਧ ਮਜਬੂਤ ਕਰ ਦਿੱਤੇ ਗਏ ਹਨ। ਸ਼ਹਿਰ ’ਚ ਚੱਪੇ ਚੱਪੇ ’ਤੇ ਪੁਲਿਸ ਤਾਇਨਾਤ ਕੀਤੀ ਗਈ ਹੈ ਅਤੇ ਹਰ ਆਉਣ ਜਾਣ ਵਾਲੇ ਦੀ ਚੈਕਿੰਗ ਕੀਤੀ ਜਾ ਰਹੀ ਹੈ।