ਸ੍ਰੀ ਮੁਕਤਸਰ ਸਾਹਿਬ ਵਿਖੇ ਵਕੀਲਾਂ ਵਲੋਂ ਹੜਤਾਲ
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਵਕੀਲ ਭਾਈਚਾਰੇ ਵਲੋਂ ਹੜਤਾਲ ਕਰ ਦਿੱਤੀ ਗਈ ਹੈ ਅਤੇ ਕੰਮ-ਕਾਜ ਠੱਪ ਕਰ ਦਿੱਤਾ ਗਿਆ। ਇਸ ਮੌਕੇ ਪ੍ਰੈਸ ਕਾਨਫ਼ਰੰਸ ਦੌਰਾਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਚੜੇਵਣ ਨੇ ਕਿਹਾ ਕਿ ਪਿਛਲੇ ਦਿਨੀਂ ਪੁਲਿਸ ਅਧਿਕਾਰੀਆਂ ਵਲੋਂ ਇਕ ਵਕੀਲ ਨਾਲ ਅਣਮਨੁੱਖੀ ਵਰਤਾਰਾ ਕੀਤਾ ਗਿਆ। ਜਿਸ ਮਗਰੋਂ ਅਦਾਲਤ ਨੇ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਨ ਦਾ ਹੁਕਮ ਦਿੱਤਾ ਸੀ। ਪਰ ਅਜੇ ਤੱਕ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਪੰਜਾਬ ਪੱਧਰ ਤੱਕ ਫੈਲੇਗਾ।