JALANDHAR WEATHER

ਅਟਾਰੀ ਸਰਹੱਦ ਤੇ ਹਿਮਾਚਲ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਉਪ ਰਾਜਪਾਲ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ

 ਅਟਾਰੀ, 25 ਸਤੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਗੁਰੂਆਂ ਦੀ ਧਰਤੀ ਅੰਮ੍ਰਿਤਸਰ ਸਾਹਿਬ ਵਿਖੇ ਹੋਣ ਜਾ ਰਹੀ ਉੱਤਰੀ ਪ੍ਰੀਸ਼ਦ ਦੀ 21 ਵੀ ਬੈਠਕ ਵਿਚ ਸ਼ਿਰਕਤ ਕਰਨ ਆਏ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ, ਗਵਰਨਰਾਂ ਤੇ ਮੰਤਰੀਆਂ ਨੇ ਅੱਜ ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਵਿਖੇ ਪੁੱਜ ਕੇ ਦੋਵੇਂ ਦੇਸ਼ਾਂ ਦੇ ਸਰਹੱਦੀ ਜਵਾਨਾਂ ਦਰਮਿਆਨ ਸ਼ਾਮ ਨੂੰ ਹੁੰਦੀ ਰੀਟਰੀਟ ਸੈਰਾਮਨੀ ਆਨੰਦ ਮਾਣਿਆ। ਇਸ ਦੌਰਾਨ ਅਟਾਰੀ ਸਰਹੱਦ ਵਿਖੇ ਅੱਜ ਸ਼ਾਮ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਤੇ ਹੋਰ ਵੱਖ ਵੱਖ ਰਾਜਾਂ ਦੇ ਮੰਤਰੀਆਂ, ਆਈ.ਪੀ.ਐਸ., ਆਈ.ਏ.ਐਸ. ਅਧਿਕਾਰੀਆਂ ਨੂੰ ਬੀ.ਐੱਸ.ਐੱਫ. ਦੇ ਉੱਚ ਅਧਿਕਾਰੀਆਂ ਨੇ ਜੀ ਆਇਆਂ ਨੂੰ ਕਿਹਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ