ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ ਦਾ ਇਕ ਹੋਰ ਪੈਕੇਟ ਬਰਾਮਦ

ਅੰਮ੍ਰਿਤਸਰ, 28 ਮਈ-ਬੀਤੀ ਰਾਤ ਅੰਮ੍ਰਿਤਸਰ ਸੈਕਟਰ ਵਿਚ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ ਦਾ ਇਕ ਹੋਰ ਪੈਕੇਟ (ਤਕਰੀਬਨ 2.2 ਕਿਲੋਗ੍ਰਾਮ) ਬਰਾਮਦ ਕੀਤਾ ਗਿਆ ਹੈ। ਬੀ.ਐਸ.ਐਫ. ਪੰਜਾਬ ਫਰੰਟੀਅਰ ਅਨੁਸਾਰ ਇਹ ਬਰਾਮਦਗੀ ਉਸੇ ਰਾਤ ਹੋਈ ਪਿਛਲੀ ਡਰੋਨ ਘਟਨਾ ਤੋਂ ਵੱਖਰੇ ਸਥਾਨ 'ਤੇ ਹੋਈ ਹੈ।