ਗਹਿਲੋਤ-ਪਾਇਲਟ ਸੁਲ੍ਹਾ-ਸਫਾਈ ਲਈ ਕਾਂਗਰਸ ਦੀਆਂ ਕੋਸ਼ਿਸ਼ਾਂ ਬੇਕਾਰ -ਗਜੇਂਦਰ ਸਿੰਘ ਸੇਖਾਵਤ

ਜੈਪੁਰ, 30 ਮਈ -ਰਾਜਸਥਾਨ ਵਿਚ ਚੱਲ ਰਹੇ ਸਿਆਸੀ ਸੰਕਟ ਦੇ ਵਿਚਕਾਰ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਨੇ ਕਾਂਗਰਸ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਵਿਚਕਾਰ ਸੁਲ੍ਹਾ-ਸਫਾਈ ਦੀਆਂ ਕੋਸ਼ਿਸ਼ਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਉਨ੍ਹਾਂ ਦੀ ਇਹ ਟਿੱਪਣੀ ਉਦੋਂ ਆਈ ਹੈ ਜਦੋਂ ਕਾਂਗਰਸ ਹਾਈਕਮਾਨ ਨੇ ਰਾਜਸਥਾਨ ਵਿਚ ਸਿਆਸੀ ਖਿੱਚੋਤਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਉਨ੍ਹਾਂ ਦੇ ਡਿਪਟੀ ਸਚਿਨ ਪਾਇਲਟ ਨੂੰ ਪਾਰਟੀ ਪ੍ਰਧਾਨ ਮਲਿਕਅਰਜੁਨ ਖੜਗੇ ਨਾਲ ਵੱਖ-ਵੱਖ ਮੀਟਿੰਗਾਂ ਲਈ ਤਲਬ ਕੀਤਾ ਹੈ।