JALANDHAR WEATHER

ਡਾ. ਹਮਦਰਦ ਨੂੰ ਸੰਮਨ ਭੇਜਣਾ ਨੈਤਿਕ ਤੌਰ ਤੇ ਅਸ਼ੋਭਨੀਕ ਕਾਰਵਾਈ- ਜਥੇਦਾਰ ਅਕਾਲ ਤਖ਼ਤ ਸਾਹਿਬ

ਤਲਵੰਡੀ ਸਾਬੋ, 30 ਮਈ (ਰਣਜੀਤ ਸਿੰਘ ਰਾਜੂ)-ਰੋਜ਼ਾਨਾ ਅਜੀਤ ਦੇ ਮੁੱਖ ਸੰਪਾਦਕ ਡਾ.ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਵਿਜੀਲੈਂਸ ਰਾਹੀਂ ਤੰਗ ਪ੍ਰੇਸ਼ਾਨ ਕਰਨਾ ਇਕ ਜਮਹੂਰੀ ਰਾਜ ਲਈ ਬੇਹੱਦ ਸ਼ਰਮਨਾਕ ਕਰਵਾਈ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਐਥੋਂ ਜ਼ਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ।ਉਨ੍ਹਾਂ ਕਿਹਾ ਕਿ ਡਾ.ਹਮਦਰਦ ਨੇ ਖਾੜਕੂਵਾਦ ਵੇਲੇ ਪੁਲਿਸ ਜਬਰ ਅਤੇ ਸਿੱਖ ਨੌਜਵਾਨਾਂ ਦੇ ਝੂਠੇ ਮੁਕਾਬਲਿਆਂ ਦੇ ਵਰਤਾਰੇ ਨੂੰ ਨੰਗਾ ਕਰਨ ਚ ਅਹਿਮ ਭੂਮਿਕਾ ਨਿਭਾਈ ਤੇ ਪੰਜਾਬ ਚ ਅਮਨ ਸ਼ਾਂਤੀ ਤੇ ਸਦਭਾਵਨਾ ਕਾਇਮ ਕਰਨ ਚ ਸਾਰਥਿਕ ਯੋਗਦਾਨ ਪਾਇਆ।ਸਿੰਘ ਸਾਹਿਬ ਨੇ ਅੱਗੇ ਕਿਹਾ ਕਿ ਪ੍ਰੈੱਸ ਦੀ ਆਜ਼ਾਦੀ ਚੌਥਾ ਥੰਮ੍ਹ ਮੰਨੀ ਜਾਂਦੀ ਹੈ, ਪਰ ਜਿਸ ਰਾਜ ਵਿਚ ਪ੍ਰੈੱਸ ਨੂੰ ਆਪਣੇ ਹੱਕ ਚ ਭੁਗਤਣ ਲਈ ਜਬਰ ਦਾ ਸ਼ਿਕਾਰ ਬਣਾਇਆ ਜਾਵੇ, ਉਹ ਰਾਜ ਲੋਕਤੰਤਰ ਨਹੀਂ ਅਖਵਾ ਸਕਦਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ