1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ ਜਗਦੀਸ਼ ਟਾਈਟਲਰ ਵਿਰੁੱਧ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜ਼ੂਰੀ ਸਮੇਤ ਵਿਸ਼ੇਸ਼ ਸੰਸਦ ਮੈਂਬਰ-ਵਿਧਾਇਕ ਅਦਾਲਤ ਨੂੰ ਮੁਕੱਦਮਾ ਚਲਾਉਣ ਲਈ ਤਬਦੀਲ ਕਰ ਦਿੱਤਾ ਹੈ। ਅਦਾਲਤ ਇਸ ਮਾਮਲੇ ਦੀ ਸੁਣਵਾਈ 8 ਜੂਨ ਨੂੰ ਕਰੇਗੀ।