ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ

ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 ਵਿਚ ਸਮੇਂ ਦੀ ਹਕੂਮਤ ਨੇ ਜੋ ਸਾਡੇ ਦਿਲਾਂ 'ਤੇ ਡੂੰਘੇ ਜਖਮ ਕੀਤੇ ਹਨ, ਉਹ ਨਾ ਤਾਂ ਭਰੇ ਹਨ ਤੇ ਨਾ ਹੀ ਕਦੀ ਭਰਨਗੇ। ਉਨ੍ਹਾਂ ਕਿਹਾ ਕਿ ਅੱਜ ਸਾਡੀ ਸ਼ਕਤੀ ਘੱਟ ਨਹੀਂ, ਪਰ ਬਿਖਰੀ ਹੋਈ ਹੈ। ਅੱਜ ਲੋੜ ਸਿੱਖ ਸ਼ਕਤੀ ਨੂੰ ਇੱਕਠਾ ਕਰਨ ਦੀ ਹੈ। ਉਨ੍ਹਾਂ ਸਮੂਹ ਸਿੱਖ ਸੰਸਥਾਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਠੇ ਹੋਣ ਅਤੇ ਸਮੂਹ ਸਿੱਖ ਸੰਸਥਾਵਾਂ ਅਤੇ ਸਿੱਖ ਪ੍ਰਚਾਰਕਾਂ ਨੂੰ ਪਿੰਡਾਂ ਵਿੱਚ ਜਾ ਕੇ ਸਿੱਖੀ ਦੇ ਪ੍ਰਚਾਰ ਦਾ ਸੱਦਾ ਦਿੱਤਾ।