JALANDHAR WEATHER

ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ

ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ ਕਿਹਾ ਕਿ ਦੇਸ਼ ਕੋਲ 15 ਮਹੀਨੇ ਹਨ ਜਿਸ ਤੋਂ ਬਾਅਦ ਦੇਸ਼ ਅੰਦਰ ਹਾਲਾਤ ਬਦਲਣਗੇ। ਦੇਸ਼ ਕੋਰੀਆ ਬਣੇਗਾ ਜਾਂ ਪੂਰਾ ਦੇਸ਼ ਸੰਘਰਸ਼ ’ਤੇ ਆਏਗਾ। ਉਨ੍ਹਾਂ ਕਿਹਾ ਕਿ ਐਮ.ਐਸ.ਪੀ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਪਹਿਲਾਂ ਲਾਠੀਚਾਰਜ ਹੋਇਆ ਹੈ, ਜਿਸ ਤੋਂ ਬਾਅਦ ਸਮੁੱਚੇ ਦੇਸ਼ ਅੰਦਰ ਫ਼ਸਲਾਂ ਦੇ ਐਮ. ਐਸ. ਪੀ. ਦੀ ਮੰਗ ਵਧੇਗੀ ਅਤੇ ਇਸ ਤੋਂ ਪਹਿਲਾਂ ਬੀਤੇ ਸਮੇਂ ਦੌਰਾਨ ਕਿਸਾਨੀ ਮਸਲਿਆਂ ਨੂੰ ਲੈ ਕੇ ਦਿੱਲੀ ਵਿਖ਼ੇ ਕੀਤੇ ਗਏ ਅੰਦੋਲਨ ਤੋਂ ਵੱਡਾ ਅੰਦੋਲਨ ਐਮ. ਐਸ. ਪੀ. ਗਾਰੰਟੀ ਕਾਨੂੰਨ ਨੂੰ ਲੈ ਕੇ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ