JALANDHAR WEATHER

ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ

ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ ਹੋਇਆ ਸੀ। ਜਾਣਕਾਰੀ ਅਨੁਸਾਰ ਗੈਂਗਸਟਰ ਭਾਜਪਾ ਨੇਤਾ ਬ੍ਰਹਮ ਦੱਤ ਦਿਵੇਦੀ ਦੇ ਕਤਲ ਦਾ ਦੋਸ਼ੀ ਸੀ ਅਤੇ ਉਸ ਨੂੰ ਪੇਸ਼ੀ ਲਈ ਅਦਾਲਤ ਵਿਚ ਲਿਆਂਦਾ ਗਿਆ ਸੀ। ਗੋਲੀ ਲੱਗਣ ਨਾਲ ਜੀਵਾ ਮੌਕੇ ’ਤੇ ਹੀ ਡਿੱਗ ਪਿਆ, ਜਦਕਿ ਇਕ ਪੁਲਿਸ ਮੁਲਾਜ਼ਮ ਵੀ ਇਸ ਵਿਚ ਜ਼ਖ਼ਮੀ ਹੋਇਆ ਹੈ। ਸਹਾਇਕ ਪੁਲਿਸ ਕਮਿਸ਼ਨਰ ਸੁਨੀਲ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਸੀ.ਪੀ. ਪੱਛਮੀ ਅਤੇ ਡੀ.ਸੀ.ਪੀ. ਸੈਂਟਰਲ ਅਦਾਲਤ ਵਿਚ ਪੁੱਜੇ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ