JALANDHAR WEATHER

ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ

ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਜਰਮਨੀ ਵਿਚ 1 ਜੂਨ ਤੋਂ 9 ਜੂਨ ਤੱਕ ਆਈ.ਐਸ.ਐਸ.ਐਫ਼. ਵਲੋਂ ਜੂਨੀਅਰ ਵਿਸ਼ਵ ਕੱਪ ਰਾਈਫ਼ਲ ਅਤੇ ਪਿਸਟਲ ਮੁਕਾਬਲੇ ਕਰਵਾਏ ਜਾ ਰਹੇ ਹਨ। ਭਾਰਤ ਦੀ ਟੀਮ ਵਜੋਂ ਭਾਰਤ ਦੀਆਂ ਤਿੰਨ ਲੜਕੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 25 ਮੀਟਰ ਰੈਪਡ ਮੁਕਾਬਲੇ ਵਿਚ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਬਰਾੜ ਨੇ ਇਸ ਮੁਕਾਬਲੇ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਹੈ। ਇਸ ਮੁਕਾਬਲੇ ਵਿਚੋਂ ਭਾਰਤ ਪਹਿਲੇ ਸਥਾਨ ’ਤੇ ਰਿਹਾ । ਇਸ ਦੀ ਸੂਚਨਾ ਮਿਲਦੇ ਹੀ ਦਸਮੇਸ਼ ਗਰਲਜ਼ ਕਾਲਜ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਕਾਲਜ ਦੇ ਪਿ੍ਰੰਸੀਪਲ ਐਸ. ਐਸ. ਸੰਘਾ ਨੇ ਇਸ ’ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਵਿਦਿਆਰਥਣ ਨੇ ਕਾਲਜ ਦੇ ਨਾਲ ਨਾਲ ਪੰਜਾਬ ਤੇ ਆਪਣੇ ਮਾਂ-ਬਾਪ ਦਾ ਨਾਮ ਵੀ ਰੌਸ਼ਨ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ