30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਵਾਨਾਂ ਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੱਕ ਜਾਂਚ ਪੂਰੀ ਕਰ ਲਈ ਜਾਵੇਗੀ ਅਤੇ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਜਾਵੇਗੀ ਅਤੇ ਡਬਲਯੂ.ਐਫ਼.ਆਈ. ਦੀ ਚੋਣ 30 ਜੂਨ ਤੱਕ ਹੋਵੇਗੀ।