ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਸਿਰਜਣਾ ਦਿਵਸ


ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿਰਜਣਾ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਲੋਂ ਕੀਤੀ ਗਈ ਸੀ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਗਿਆਨੀ ਮੱਲ ਸਿੰਘ ਸਕੱਤਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਹਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਜਾ ਰਿਹਾ ਹੈ।